Sukhbir Badal | ਸੁਖਬੀਰ ਬਾਦਲ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ | SAD

Sukhbir Badal | ਸੁਖਬੀਰ ਬਾਦਲ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ | SAD

ਸੁਖਬੀਰ ਬਾਦਲ ਨੂੰ ਤਨਖਾਹੀਆ ਕੀਤਾ ਕਰਾਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਫੈਸਲਾ
"2007 ਤੋਂ 2017 ਤੱਕ ਸਰਕਾਰ ਦੇ ਮੰਤਰੀ 15 ਦਿਨ ਤੱਕ ਸਪੱਸ਼ਟੀਕਰਨ ਦੇਣ"
ਸੁਖਬੀਰ ਸਿੰਘ ਬਾਦਲ ਬਾਰੇ ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ 
15 ਦਿਨਾਂ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ - ਜੱਥੇਦਾਰ 
ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਦੀ ਤਰ੍ਹਾ ਪੇਸ਼ ਹੋਣ - ਜੱਥੇਦਾਰ

Sukhbir Badal was declared a salaryman Panthak News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। 

ਇਸ ਦੇ ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਇੱਥੇ ਜ਼ਿਕਰਯੋਗ ਹੈ ਕਿ ਤਤਕਾਲੀ ਅਕਾਲੀ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਤਾਂ 15 ਦਿਨਾਂ ਦੇ ਅੰਦਰ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਸਿੰਘ ਸਹਿਬਾਨ ਵਲੋਂ ਕੀਤਾ ਗਿਆ ਹੈ ਪਰ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋਣ ਲਈ ਕੋਈ ਸਮਾਂ ਨਿਰਧਾਰਤ ਨਹੀਂ ਕੀਤਾ ਗਿਆ।

JOIN US ON

Telegram
Sponsored Links by Taboola