ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀਆਂ ਮੁਲਾਕਾਤਾਂ ਨੂੰ ਲੈ ਕੇ ਵੱਡਾ ਸਵਾਲ

ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀਆਂ ਮੁਲਾਕਾਤਾਂ ਨੂੰ ਲੈ ਕੇ ਵੱਡਾ ਸਵਾਲ

ਪਟਿਆਲਾ ਵਿਖੇ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਫੈਸਲੇ ਲਏ ਜਾ ਰਹੇ ਹਨ ਉਹ ਸਾਰੇ ਗਲਤ ਫੈਸਲੇ ਲਏ ਜਾ ਰਹੇ ਹਨ ਉਹਨਾਂ ਕਿਹਾ ਕਿ ਪਾਰਟੀ ਦਾ ਦਿਨੋ ਦਿਨ ਘੱਟ ਰਿਹਾ ਲੋਕਾਂ ਦੇ ਵਿੱਚ ਪ੍ਰਭਾਵ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਧਾਰ ਕਮੇਟੀ ਬਣਾਈ ਗਈ ਹੈ ਅਤੇ ਜਿਸ ਵਿੱਚ ਪਾਰਟੀ ਦੀ ਗਤੀਵਿਧੀਆਂ ਨੂੰ ਲੈ ਕੇ ਰੋਜ਼ਾਨਾ ਹੀ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਉੱਪਰ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਵੱਲੋਂ ਕੀਤੇ ਗਏ ਖੁਲਾਸਿਆਂ ਤੇ ਵੀ ਚਰਚਾ ਦਾ ਵਿਸ਼ਾ ਹੈ ਕਿਉਂਕਿ ਸੁਖਬੀਰ ਸਿੰਘ ਬਾਦਲ ਡੇਰਾ ਮੁਖੀ ਦੇ ਨਾਲ ਅੰਦਰ ਖਾਤੇ ਮੀਟਿੰਗਾਂ ਕਰਦੇ ਸਨ ਅਤੇ ਅੰਦਰ ਖਾਤੇ ਹੀ ਡੇਰਾ ਮੁਖੀ ਨੂੰ ਮਾਫੀ ਦਵਾਈ ਹੈ ਉਹਨਾਂ ਕਿਹਾ ਕਿ ਇਹਨਾਂ ਸਾਰੇ ਮਸਲਿਆਂ ਦੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ

JOIN US ON

Telegram
Sponsored Links by Taboola