ਜੰਗਲ ਘੁਟਾਲੇ 'ਚ ਸਾਬਕਾ ਕਾਂਗਰਸੀ ਮੰਤਰੀ Sangat Singh Gilzian ਨੂੰ ਹਾਈਕੋਰਟ ਤੋਂ ਵੱਡੀ ਰਾਹਤ

Continues below advertisement

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਦਿਨੀਂ ਜੰਗਲਾਤ ਦਾ ਮਾਮਲਾ ਸੁਰਖੀਆਂ ਵਿੱਚ ਰਿਹਾ ਹੈ।ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਹੈ।ਇਸੇ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂਅ ਵੀ ਸਾਹਮਣੇ ਆਇਆ ਹੈ। ਗਿਲਜੀਆਂ ਨੂੰ ਪਤਾ ਲੱਗਦਿਆਂ ਹੀ ਉਹ ਰੂਪੋਸ਼ ਹੋ ਗਿਆ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਪਹਿਲਾਂ ਹੀ ਪੰਜਾਬ ਵਿਜੀਲੈਂਸ ਨੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ, ਜੋ ਇਸ ਸਮੇਂ ਰਿਮਾਂਡ 'ਤੇ ਹੈ। ਪੁਲਿਸ ਨੂੰ ਸ਼ੱਕ ਹੈ ਕਿ ਦਲਜੀਤ ਸਿੰਘ ਗਿਲਜੀਆਂ ਹੀ ਉਸ ਦੇ ਚਾਚਾ ਸੰਗਤ ਸਿੰਘ ਗਿਲਜੀਆਂ ਦਾ ਸਾਰਾ ਕੰਮ ਦੇਖਦਾ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫਤਾਰੀ 'ਤੇ ਲਗਾਈ ਰੋਕ ਦੋ ਹਫ਼ਤਿਆਂ ਲਈ ਵਧਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਸੀ।ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਜਵਾਬ ਦਾਇਰ ਨਹੀਂ ਕਰ ਸਕੀ ਅਤੇ ਸਮਾਂ ਮੰਗਿਆ। ਹਾਈ ਕੋਰਟ ਨੇ ਹੁਣ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ।

Continues below advertisement

JOIN US ON

Telegram