Bikram Majithia ਨੇ ਭਾਈ ਰਾਜੋਆਣਾ ਨੂੰ ਕੀਤੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ

Continues below advertisement

Bikram Majithia ਨੇ ਭਾਈ ਰਾਜੋਆਣਾ ਨੂੰ ਕੀਤੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ

#Punjab #Bhaibalwantsinghrajoana #Bikrammajithia #abplive

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ।
ਮਜੀਠੀਆ ਦਾ ਕਹਿਣਾ ਹੈ ਕਿ ਭਾਈ ਰਾਜੋਆਣਾ ਨੇ ਸੱਚ ਦੀ ਲੜਾਈ ਲੜ੍ਹੀ ਹੈ
ਬੰਦੀ ਸਿੱਖਾਂ ਨੂੰ ਰਿਹਾਅ ਨਾ ਕਰਨਾ ਸਿੱਖ ਕੌਮ ਨਾਲ ਧੱਕਾ ਹੈ
ਲੇਕਿਨ ਬੰਦੀ ਸਿੰਘਾਂ ਨੂੰ ਜੇਲਾਂ ਚ ਰੱਖਣਾ ਤੇ ਉਨ੍ਹਾਂ ਨਾਲ ਬੇਇਨਸਾਫ਼ੀ ਕਰਨਾ ਸਰਕਾਰਾਂ ਦੀ ਪਾਲਿਸੀ ਹੈ
ਮਜੀਠੀਆ ਨੇ ਸਿੱਖ ਕੌਮ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ
ਦੱਸ ਦਈਏ ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਹੈ | ਰਾਜੋਆਣਾ 24 ਘੰਟੇ ਡਾਕਟਰਾਂ ਦੀ ਨਿਗਰਾਨੀ ਚ ਹਨ ਤੇ ਜੇਲ੍ਹ ਪ੍ਰਸ਼ਾਸਨ
ਵਲੋਂ ਉਨ੍ਹਾਂ ਦੀ ਕੌਂਸਲਿੰਗ ਵੀ ਕੀਤੀ ਜਾ ਰਹੀ ਹੈ | ਜੇਲ੍ਹ ਅਧਿਕਾਰੀਆਂ ਨੇ ਰਾਜੋਆਣਾ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਹੈ ਪਰ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ।ਰਾਜੋਆਣਾ ਦਾ ਰੁਟੀਨ ਚੈੱਕਅਪ ਵੀ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਠੀਕ ਦੱਸੀ ਜਾ ਰਹੀ ਹੈ|
ਜਿਕਰ ਏ ਖਾਸ ਹੈ ਕਿ
ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੰਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਈ ਜਾਵੇ | ਲੇਕਿਨ ਭਾਈ ਰਾਜੋਆਣਾ ਦੀ ਸੁਣਵਾਈ ਨਾ ਹੋਣ ਕਾਰਨ ਰਾਜੋਆਣਾ 5 ਦਸੰਬਰ ਸਵੇਰ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਹਨ |
ਰਾਜੋਆਣਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਦੇ ਦੋਸ਼ੀ ਹਨ ਤੇ ਇਸ ਮਾਮਲੇ ਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਹੋ ਚੁੱਕੀ ਹੈ।
ਉਹ 28 ਸਾਲ ਤੋਂ ਵੱਧ ਸਮਾਂ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ। ਫਿਲਹਾਲ ਉਹ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ।
ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਂਸੀ ਦਿੱਤੀ ਜਾਣੀ ਸੀ ਪਰ ਮਨੁੱਖੀ ਅਧਿਕਾਰ ਤੇ ਸਿਆਸੀ ਜਥੇਬੰਦੀਆਂ ਦੇ ਵਿਰੋਧ ਕਾਰਨ ਇਹ ਅਣਮਿੱਥੇ ਸਮੇਂ ਲਈ ਟਾਲ਼ ਦਿੱਤੀ ਗਈ ਸੀ।
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰਨ ਦੀ ਅਰਜ਼ੀ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ।
ਰਾਜੋਆਣਾ ਦੀ ਫਾਂਸੀ ਨੂੰ ਰੁਕਵਾਉਣ ਲਈ ਸ਼੍ਰੋਮਣੀ ਕਮੇਟੀ ਕੇਸ ਦੀ ਪੈਰਵੀ ਕਰ ਰਹੀ ਹੈ
ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰ ਦੇ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਂਸੀ ਦੀ ਸਜ਼ਾ ਨੂੰ ਮੁਆਫ਼ ਕਰਨ ਸਬੰਧੀ ਜਿਹੜੀ ਪਟੀਸ਼ਨ ਪਾਈ ਗਈ ਸੀ, ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram