ਬਿਕਰਮ ਮਜੀਠੀਆ ਨੂੰ ਝਟਕਾ, ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਨ ਤੋਂ ਹਾਈ ਕੋਰਟ ਦਾ ਇਨਕਾਰ
Continues below advertisement
Bikram Majithia Case: ਬਹੁਚਰਚਤ ਡਰੱਗਜ਼ ਕੇਸ 'ਚ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਝਟਕਾ ਤੋਂ ਮਿਲਿਆ ਹੈ। ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਡਬਲ ਬੈਂਚ ਵੱਲੋਂ ਇੱਕ ਮਹੀਨਾ ਪਹਿਲਾਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਪਰ ਅੱਜ ਉਸੇ ਬੈਂਚ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਅਸੀਂ ਇਸ ਕੇਸ 'ਚ ਫੈਸਲਾ ਨਹੀਂ ਸੁਣਾ ਸਕਦੇ ਤੇ ਮੁੱਖ ਜੱਜ ਫੈਸਲਾ ਲਵੇਗਾ ਕਿ ਕਿਹੜੀ ਅਦਾਲਤ ਇਸ ਮਾਮਲੇ 'ਤੇ ਸੁਣਵਾਈ ਕਰੇਗੀ।
Continues below advertisement
Tags :
Punjab News Bikram Majithia PUNJAB HARYANA HIGH COURT Bail Application Patiala Central Jail Shiromani Akali