Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp Sanjha

Continues below advertisement

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜ਼ਿਲ੍ਹਾ ਗੁਰਦਾਸਪੁਰ ਦੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਥਾਣਾ ਕਲਾਨੌਰ ਚੌਂਕੀ ਬਖਸ਼ੀਵਾਲ ਵਿਖੇ ਗ੍ਰੈਨੇਡ ਹਮਲਾ ਹੋਇਆ ਹੈ। ਪਿਛਲੇ 26 ਦਿਨਾਂ ਵਿੱਚ ਇਹ ਸੱਤਵਾਂ ਹਮਲਾ ਹੈ ਜੋ ਪੁਲਿਸ ਤੇ ਹੋਇਆ ਹੈ।

ਮਜੀਠੀਆ ਨੇ ਕਿਹਾ, ਕੀ ਹੁਣ ਵੀ ਡੀਜੀਪੀ ਪੰਜਾਬ ਪੁਲਿਸ ਇਸ ਨੂੰ ਟਾਇਰ ਫਟਣ ਦੀ ਘਟਨਾ ਹੀ ਦੱਸੇਗੇ। ਅਜਿਹੇ ਹਮਲੇ ਗਵਾਹ ਹਨ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ ਹੈ ਤੇ ਸ਼ਰਾਰਤੀ ਆਨਸਰਾਂ ਨੂੰ ਪੁਲਿਸ ਦਾ ਕੋਈ ਡਰ ਨਹੀਂ ਹੈ। ਮਜੀਠੀਆ ਨੇ ਕਿਹਾ ਕਿ  ਮੁੱਖ ਮੰਤਰੀ ਸਾਬ੍ਹ ਤੁਹਾਨੂੰ ਟਾਇਰ ਫਟੇ ਦੀ ਆਵਾਜ਼ ਸੁਣਦੀ ਹੈ ਜਾਂ ਨਹੀ ? ਮੁੱਖ ਮੰਤਰੀ ਸਾਬ੍ਹ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਦਰੁੱਸਤ ਕਰੋ ਜਾਂ ਅਸਤੀਫ਼ਾ ਦਿਓ ਤੁਹਾਡੀ ਲਾਪਰਵਾਹੀ ਕਿਤੇ ਪੰਜਾਬ ਨੂੰ ਫਿਰ ਤੋਂ ਉਸ ਕਾਲੇ ਦੌਰ ਵੱਲ ਨਾ ਲੈ ਜਾਵੇ

Continues below advertisement

JOIN US ON

Telegram