ਮਜੀਠੀਆ ਦੀ ਬੈਰਕ ਬਦਲਣ ਦਾ ਮਾਮਲਾ, ਅਦਾਲਤ ‘ਚ ਕੀ ਹੋਇਆ ਫੈਸਲਾ ?
ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਤੇ ਫਿਰਕੂ ਸਦਭਾਵਨਾ ਅਤੇ ਧਾਰਮਿਕ ਪਵਿੱਤਰਤਾ ਕਾਇਮ ਦੀ ਅਹਿਮੀਅਤ ਨੂੰ ਸਮਝਦਿਆਂ ਮੰਤਰੀ ਮੰਡਲ ਨੇ ਸਜ਼ਾ ਦੀ ਵਿਵਸਥਾ ਹੋਰ ਸਖ਼ਤ ਬਣਾਉਣ ਲਈ ਰਾਜ ਅਧਾਰਿਤ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਜਿਸ ਵਿੱਚ ਕਿਸੇ ਵੀ ਪਾਵਨ ਗ੍ਰੰਥ ਦੀ ਬੇਅਦਬੀ ਦੇ ਦੋਸ਼ੀ ਠਹਿਰਾਏ ਜਾਣ ਵਾਲਿਆਂ ਲਈ ਉਮਰ ਕੈਦ ਤੱਕ ਦੀ ਸਜ਼ਾ ਵੀ ਸ਼ਾਮਲ ਹੈ। ਇਸ ਸੰਦਰਭ ਵਿੱਚ ਮੰਤਰੀ ਮੰਡਲ ਨੇ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਬਿੱਲ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਪਵਿੱਤਰ ਬਾਈਬਲ, ਕੁਰਾਨ ਸ਼ਰੀਫ਼ ਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋ ਜਾਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ, ਏਕਤਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਤਾਕਤ ਮਿਲੇਗੀ। ਇਸ ਕਦਮ ਨਾਲ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾ ਕੇ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਨੂੰ ਹੋਰ ਬਲ ਮਿਲੇਗਾ।