Punjab ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikram
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ(Punjab University) ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਮਹੀਨਾ ਭਰ ਚੱਲੇ ਸੰਘਰਸ਼ ਵਿੱਚ ਹਿੱਸਾ ਲਿਆ। ਜਿੱਥੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ।
ਮਜੀਠੀਆ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਤੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਥਾਂ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਚਾਹੀਦਾ ਹੈ। ਜੇ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝਿਆ ਜਾਵੇਗਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਸਹਿਮਤੀ ਜਤਾਈ ਹੈ।
ਇਸ ਮੌਕੇ ਮਜੀਠੀਆ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਲੈ ਕੇ ਆਏ ਸਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਫੋਟੋ ਅਵਸਰ ਬਣਾਕੇ ਹੀ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਹੈ। ਜੇ ਭਾਜਪਾ ਸੱਚਮੁੱਚ ਹੀ ਸੰਵਿਧਾਨ ਨੂੰ ਸਮਰਪਿਤ ਹੈ ਤਾਂ ਉਹ ਪੰਜਾਬ ਦੇ ਹੱਕਾਂ ਨੂੰ ਨਹੀਂ ਖੋਹ ਸਕਦੀ।