Bikram Majithia|ਮੇਰੇ ਖਿ਼ਲਾਫ ਕੋਈ ਸਬੂਤ ਹੈ ਹੀ ਨਹੀਂ, CM Mannਮੇਰੀ ਐਨਕਾਂ ਲਾਵੇ ਦੁਨੀਆ ਸੋਹਣੀ ਦਿਖੇਗੀ|Patiala|
Bikram Majithia|ਮੇਰੇ ਖਿ਼ਲਾਫ ਕੋਈ ਸਬੂਤ ਹੈ ਹੀ ਨਹੀਂ, CM Mannਮੇਰੀ ਐਨਕਾਂ ਲਾਵੇ ਦੁਨੀਆ ਸੋਹਣੀ ਦਿਖੇਗੀ|Patiala|
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਅੱਜ ਫਿਰ ਪਟਿਆਲਾ ਵਿਖੇ ਐਸ ਆਈ ਟੀ ਪੁਛ ਗਿਛ ਕਰੇਗੀ । ਡਰੱਗਜ਼ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਬਿਕਰਮ ਮਜੀਠੀਆ ਦੁਬਾਰਾ ਪੇਸ਼ ਹੋਣਗੇ। ਬੀਤੇ ਦਿਨ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਉਨਾ ਤੋਂ 8 ਘੰਟੇ ਪੁੱਛਗਿੱਛ ਕੀਤੀ ਸੀ । ਮਜੀਠੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਜਾਂਚ 18 ਮਾਰਚ ਤੱਕ ਪੂਰੀ ਕੀਤੀ ਜਾਵੇ ਅਤੇ ਚਲਾਨ ਪੇਸ਼ ਕੀਤਾ ਜਾਵੇ।
ਸੁਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਕੁਝ ਫਰਮਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਸੁਰਾਗ ਮਿਲੇ ਹਨ। ਜਿਸ ਸਮੇਂ ਦੌਰਾਨ ਇਹ ਮਾਮਲਾ ਸਬੰਧਤ ਹੈ, ਉਸ ਸਮੇਂ ਦੌਰਾਨ ਇਨ੍ਹਾਂ ਫਰਮਾਂ ਵਿੱਚ ਵੱਡੀ ਮਾਤਰਾ ਵਿੱਚ ਨਕਦੀ ਜਮ੍ਹਾ ਕਰਵਾਈ ਗਈ ਸੀ ਅਤੇ ਵਿਦੇਸ਼ੀ ਕੰਪਨੀਆਂ ਨਾਲ ਵਿੱਤੀ ਲੈਣ-ਦੇਣ ਵੀ ਹੋਇਆ ਸੀ। ਐਸਆਈਟੀ ਨੇ ਇਨ੍ਹਾਂ ਲੈਣ-ਦੇਣ ਅਤੇ ਨਕਦੀ ਜਮ੍ਹਾਂ ਕਰਵਾਉਣ ਦੇ ਸਰੋਤਾਂ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਇਸ ਮਾਮਲੇ ਦੇ ਚਾਰ ਆਰੋਪੀਆਂ ਵਿੱਚੋਂ ਤਿੰਨ ਵਿਦੇਸ਼ ਵਿੱਚ ਹਨ ਅਤੇ ਉਨ੍ਹਾਂ ਨੂੰ ਭਾਰਤ ਲਿਆਉਣ ਅਤੇ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ "ਬਲੂ ਕਾਰਨਰ ਨੋਟਿਸ" ਸਮੇਤ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਜੀਠੀਆ ਨੂੰ ਪਟਿਆਲਾ ਪੁਲਿਸ ਲਾਈਨ ਬੁਲਾਇਆ ਗਿਆ ਹੈ। 4 ਮਾਰਚ, 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇ ਜ਼ਰੂਰੀ ਹੋਇਆ ਤਾਂ ਉਸਨੂੰ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ।
Tags :
BIKRAM MAJITHIA