ਪ੍ਰਧਾਨ 'ਤੇ ਹਮਲੇ ਤੋਂ ਬਾਅਦ ਬੀਜੇਪੀ ਦਾ ਇਨਸਾਫ਼ ਲਈ ਪ੍ਰਦਰਸ਼ਨ

Continues below advertisement
ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਭਾਜਪਾ ਆਗੂਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਬੀਜੇਪੀ ਆਗੂਆਂ ਨੇ ਕਾਂਗਰਸ ਨੂੰ ਅੱਤਵਾਦੀ ਜਨਨੀ ਤੱਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਹਿ 'ਤੇ ਪੰਜਾਬ ਪ੍ਰਧਾਨ 'ਤੇ ਇਹ ਹਮਲਾ ਹੋਇਆ ਹੈ। ਹਮਲਾਵਰ ਕਾਂਗਰਸੀ ਸੀ।
ਧਰਨਾ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਨੇ ਕਿਹਾ ਕਿ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਲਈ ਜਾਣ ਕੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ, ਕਿਉਂਕਿ ਕਾਂਗਰਸ ਅੱਤਵਾਦੀ ਜਨਨੀ ਹੈ।
Continues below advertisement

JOIN US ON

Telegram