Amritsar ਦੇ ਸਕੂਲ 'ਚ Bomb ਦੀ ਅਫਵਾਹ ਫੈਲਾਉਣ ਵਾਲੇ 3 ਵਿਦਿਆਰਥੀ ਰਾਡਾਰ 'ਤੇ, ਹੋਵੇਗੀ ਕਾਨੂੰਨੀ ਕਾਰਵਾਈ
ਪੰਜਾਬ ਦੇ ਅੰਮ੍ਰਿਤਸਰ ਦੇ ਡੀਏਵੀ ਸਕੂਲ ਵਿੱਚ ਬੰਬ ਹੋਣ ਦੀ ਅਫਵਾਹ ਨੇ ਹਲਚਲ ਮਚਾ ਦਿੱਤੀ। ਇਸ ਤੋਂ ਬਾਅਦ ਸਕੂਲ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਅਤੇ ਫਿਰ ਜਾਂਚ ਸ਼ੁਰੂ ਕੀਤੀ ਗਈ। ਇਸ ਮਾਮਲੇ ਦੀ ਜਾਂਚ ਤੋਂ ਬਾਅਦ 3 ਵਿਦਿਆਰਥੀਆਂ ਨੂੰ ਟਰੇਸ ਕੀਤਾ ਗਿਆ ਜਿਨ੍ਹਾਂ ਨੇ ਅਫਵਾਹ ਫੈਲਾਈ ਸੀ। ਨਾਬਾਲਗ ਹੋਣ ਕਾਰਨ ਪੁਲਿਸ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਪਰ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਜਦੋਂ ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਮੈਸੇਜ ਦੀ ਜਾਂਚ ਕੀਤੀ ਤਾਂ ਤਿੰਨ ਘੰਟਿਆਂ ਵਿੱਚ ਸਾਰਾ ਮਾਮਲਾ ਸੁਲਝ ਗਿਆ। ਜਾਂਚ ਤੋਂ ਪਤਾ ਲੱਗਾ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਇਹ ਅਫਵਾਹ ਫੈਲਾਈ ਸੀ। ਇਸ ਅਫਵਾਹ 'ਚ 8 ਸਤੰਬਰ ਨੂੰ ਸਕੂਲ 'ਚ ਗੋਲੀਬਾਰੀ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਸੰਦੇਸ਼ ਦੇ ਹੇਠਾਂ ਪਾਕਿਸਤਾਨ ਦਾ ਝੰਡਾ ਵੀ ਲਗਾਇਆ ਗਿਆ ਸੀ। ਇਹ ਸੰਦੇਸ਼ ਅੰਗਰੇਜ਼ੀ ਅਤੇ ਉਰਦੂ ਭਾਸ਼ਾਵਾਂ ਵਿੱਚ ਵੀ ਵਾਇਰਲ ਹੋਇਆ ਸੀ।






















