Breaking- ਕੇਂਦਰ ਵੱਲੋਂ ਸਕਾਲਰਸ਼ਿਪ ਘੋਟਾਲੇ ਦੀ ਜਾਂਚ ਤੋਂ ਕੈਪਟਨ ਨਾਖੁਸ਼

ਕਥਿਤ ਸਕਾਲਰਸ਼ਿਪ ਮਾਮਲੇ ਦੀ ਜਾਂਚ ਕੇਂਦਰ ਵੱਲੋਂ ਸ਼ੁਰੂ ਕੀਤੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਫੈਡਰਲ ਸਿਸਟਮ 'ਤੇ ਅਟੈਕ ਹੈ ਤੇ ਜੇ ਇਹ ਜਾਂਚ ਕੇਂਦਰ ਨੇ ਸ਼ੁਰੂ ਕੀਤੀ ਹੈ ਤਾਂ ਬਹੁਤ ਹੀ ਮੰਦਭਾਗਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁੱਖ ਸਕੱਤਰ ਰਾਹੀਂ ਕਰਵਾਈ ਜਾ ਰਹੀ ਹੈ ਤੇ ਕੇਂਦਰ ਸਰਕਾਰ ਨੇ ਬਿਨਾਂ
ਸੂਬੇ ਨੂੰ ਭਰੋਸੇ 'ਚ ਲਏ ਆਪਣੇ ਤੌਰ 'ਤੇ ਇਹ ਜਾਂਚ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੀਜੇਪੀ ਜਾਂ ਉਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਤਰ੍ਹਾਂ ਦੇ ਦਬਾਅ 'ਚ ਨਹੀਂ ਆਏਗੀ।

JOIN US ON

Telegram
Sponsored Links by Taboola