Breaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!

Continues below advertisement

ਧਾਰਮਿਕ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਖ਼ਿਲਾਫ਼ ਕਤਲ ਤੇ ਜਬਰ ਜਨਾਹ ਦੇ ਦੋਸ਼ਾਂ ਹੇਠ ਕੇਸ ਦਰਜ ਹੋਣ ਮਗਰੋਂ ਉਨ੍ਹਾਂ ਦਾ ਪਹਿਲਾ ਪ੍ਰਤੀਕਰਮ ਆਇਆ ਹੈ। ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਹੈ ਕਿ 13 ਸਾਲ ਪਹਿਲਾਂ ਜਦੋਂ ਉਹ ਵਿਦੇਸ਼ ਗਏ ਸਨ ਤਾਂ ਲੜਕੀ ਨੇ ਪਰਮੇਸ਼ਰ ਦੁਆਰ ਦੇ ਬਾਹਰ ਆ ਕੇ ਜ਼ਹਿਰੀਲੀ ਦਵਾਈ ਖਾ ਲਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ ਸੀ। 


ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ’ਚ ਜਬਰ ਜਨਾਹ ਜਾਂ ਗਰਭਵਤੀ ਹੋਣ ਦਾ ਕੋਈ ਜ਼ਿਕਰ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਸੀ। ਇਸ ਲਈ ਪਰਿਵਾਰ ਦੇ ਬਿਆਨਾਂ ’ਤੇ ਪੁਲਿਸ ਨੇ ਕਿਸੇ ਖਿਲਾਫ਼ ਕੋਈ ਕਾਰਵਾਈ ਨਾ ਕਰਦਿਆਂ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਕੇਸ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜੇ ਲੜਕੀ ਦੇ ਪਰਿਵਾਰ ਨੂੰ ਕੋਈ ਸ਼ੱਕ ਹੈ ਤਾਂ ਉਹ ਸੀਬੀਆਈ ਸਮੇਤ ਹਰ ਏਜੰਸੀ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ। ਜਾਂਚ ਲਈ ਪੁਲਿਸ ਜਿੱਥੇ ਵੀ ਬੁਲਾਵੇਗੀ, ਉਹ ਹਾਜ਼ਰ ਹੋਣਗੇ।

Continues below advertisement

JOIN US ON

Telegram