ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਦਾ ਭੱਖਦਾ ਰੋਹ

Continues below advertisement
24 ਸਤੰਬਰ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਸ਼ੁਰੂ ਹੋਇਆ ਰੇਲ ਰੋਕੋ ਅੰਦੋਲਨ ਅੱਜ ਵੀ ਜਾਰੀ ਹੈ। ਹੁਣ ਜੰਜੀਰਾਂ 'ਚ ਜਕੜਿਆ ਕਿਸਾਨ ਮੋਦੀ ਸਰਕਾਰ ਨੂੰ ਵੰਗਾਰ ਰਿਹਾ ਹੈ ਕਿ ਖੇਤੀ ਕਾਨੂੰਨ ਵਾਪਸ ਲਏ ਜਾਣ। 
ਪੰਜਾਬ ਕਿਸਾਨ ਮ਼ਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਦਾ ਦੂਜਾ ਸੱਦਾ ਵੀ ਠੁਕਰਾ ਦਿੱਤਾ ਹੈ। ਖੇਤੀ ਮੰਤਰਾਲੇ ਨੇ 14 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਆਉਣ ਦਾ ਨਿਓਤਾ ਦਿੱਤਾ ਸੀ। ਪੰਜਾਬ ਦੇ ਕਿਸਾਨ ਪਹਿਲਾਂ ਵੀ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਲਈ ਮਨ੍ਹਾ ਕਰ ਦਿੱਤਾ ਸੀ।
Continues below advertisement

JOIN US ON

Telegram