ਪੜਚੋਲ ਕਰੋ
ਦਰਦਨਾਕ ਹਾਦਸਾ : ਬੱਸ ਨੂੰ ਲੱਗੀ ਅੱਗ, 11 ਲੋਕ ਜ਼ਿੰਦੇ ਸੜੇ
ਮਹਾਰਾਸ਼ਟਰ ਦੇ ਨਾਸਿਕ 'ਚ ਸ਼ੁੱਕਰਵਾਰ-ਸ਼ਨੀਵਾਰ ਦੇਰ ਰਾਤ ਇਕ ਵੱਡਾ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਤੋਂ ਬਾਅਦ ਬੱਸ ਅੱਗ ਦਾ ਗੋਲਾ ਬਣ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਇਕ ਬੱਚੇ ਸਮੇਤ 11 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਬੱਸ ਯਾਤਰੀ ਜ਼ਖਮੀ ਵੀ ਹੋਏ ਹਨ।
ਹੋਰ ਵੇਖੋ






















