BY Election | ਜ਼ਿਮਨੀ ਚੋਣਾਂ ਦੇ ਰੰਗ 'ਚ ਕਿਸਾਨਾਂ ਨੇ ਪਾਇਆ ਭੰਗ ! |Farmers | Paddy |Protest

Continues below advertisement

ਝੋਨੇ ਦੀ ਲਿਫਟਿੰਗ ਤੇ ਡੀਏਪੀ ਦੀ ਕਮੀ ਦੇ ਮੁੱਦੇ 'ਤੇ ਸੰਘਰਸ਼ ਕਰਨ 'ਤੇ ਤੁਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੁਣ ਆਪਣੀ ਰਣਨੀਤੀ ਬਦਲ ਲਈ ਹੈ। ਯੂਨੀਅਨ ਨੇ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ-ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ 16 ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ।

ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਹੁਣ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਅਤੇ ਭਾਜਪਾ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਹ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ 3 ਤਰੀਕ ਨੂੰ ਜ਼ਿਲ੍ਹਾ ਪੱਧਰ ’ਤੇ ਵੱਡੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 4 ਨਵੰਬਰ ਤੋਂ ਧਰਨਾ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ 25 ਟੋਲ ਪਲਾਜ਼ਾ ਪਹਿਲਾਂ ਵਾਂਗ ਹੀ ਮੁਫਤ ਰਹਿਣਗੇ।

ਉਗਰਾਹਾਂ ਨੇ ਕਿਹਾ ਕਿ ਝੋਨੇ ਦੀ ਲਿਫਟਿੰਗ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਡੀ.ਏ.ਪੀ ਦੀ ਕਮੀ ਦਾ ਮੁੱਦਾ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ਨਾਲ ਜੁੜਿਆ ਹੋਇਆ ਹੈ। ਅਜੇ ਤੱਕ ਯੂਨੀਅਨ ਝੋਨੇ ਦੀ ਲਿਫਟਿੰਗ ਦੇ ਮੁੱਦੇ ਤੋਂ ਸੰਤੁਸ਼ਟ ਨਹੀਂ ਹੈ। ਅਜਿਹੇ 'ਚ ਹੁਣ ਸੰਘਰਸ਼ ਦੀ ਰਣਨੀਤੀ ਬਦਲ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ 25 ਟੋਲ ਪਲਾਜ਼ਾ ਪਹਿਲਾਂ ਵਾਂਗ ਹੀ ਮੁਕਤ ਰਹਿਣਗੇ।

Continues below advertisement

JOIN US ON

Telegram