By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

Continues below advertisement

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ 'ਚ ਜਿੱਤੇ 4 ਵਿਧਾਇਕਾਂ 'ਚੋਂ ਆਮ ਆਦਮੀ ਪਾਰਟੀ (ਆਪ) ਦੇ 3 ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕ ਲਈ ਹੈ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ।

ਜਦਕਿ ਬਰਨਾਲਾ ਸੀਟ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।

ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਅੰਤ ਵਿੱਚ ਗਿਦਾਵਾੜਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸ਼ਾਲ ਲਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਇਹ ਨਵੇਂ ਚੁਣੇ ਗਏ ਵਿਧਾਇਕ ਹਨ

ਪੰਜਾਬ ਵਿੱਚ ਨਵੰਬਰ ਮਹੀਨੇ ਵਿੱਚ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ਲਈ ਜ਼ਿਮਨੀ ਚੋਣਾਂ ਹੋਈਆਂ ਸਨ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ।

Continues below advertisement

JOIN US ON

Telegram