Punjab'ਚ 4 ਹਲਕਿਆਂ ਚ ਹੋਣਗੀਆਂ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 23 ਨੂੰ ਆਵੇਗਾ ਨਤੀਜਾ|Abp Sanjha

Continues below advertisement

Punjab'ਚ 4 ਹਲਕਿਆਂ ਚ ਹੋਣਗੀਆਂ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 23 ਨੂੰ ਆਵੇਗਾ ਨਤੀਜਾ|Abp Sanjha

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਤਾਰੀਕਾਂ ਦਾ ਐਲਾਨ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਚੋਣਾਂ 13 ਨਵੰਬਰ ਨੂੰ ਪੈਣਗੀਆਂ  ਜਿਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰ ਕਰ ਦਈਏ ਕਿ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋ ਜਾ ਰਹੀਆਂ ਹਨ।

ਦੱਸ ਦਈਏ ਕਿ ਪੰਜਾਬ ਦੀਆਂ ਉਨ੍ਹਾਂ 4 ਸੀਟਾਂ 'ਤੇ ਚੋਣਾਂ ਹੋਣੀਆਂ ਹਨ ਜਿੱਥੋਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਮੀਤ ਹੇਅਰ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ।

Continues below advertisement

JOIN US ON

Telegram