![ABP Premium](https://cdn.abplive.com/imagebank/Premium-ad-Icon.png)
Kuldeep Dhaliwal ਨੇ ਕੇਂਦਰੀ ਰਾਜ ਮੰਤਰੀ Darshana Jardosh ਨਾਲ ਮੁਲਾਕਾਤ
Kuldeep Dhaliwal meet Darshana Jardosh: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਉਦਯੋਗ ਭਵਨ ਵਿਖੇ ਕੇਂਦਰੀ ਰੇਲ ਅਤੇ ਕੱਪੜਾ ਰਾਜ ਮੰਤਰੀ ਦਰਸ਼ਨ ਵਿਕਰਮ ਜਰਦੋਸ਼ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਹਲਕਾ ਅਜਨਾਲਾ ਦੇ ਰਾਮਦਾਸ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਦੀ ਯਾਦ ਵਿੱਚ ਨਵੇਂ ਪਲੇਟਫਾਰਮ ਦਾ ਨਾਂ ਰੱਖਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦ 'ਤੇ ਧਾਰਮਿਕ ਤੌਰ ’ਤੇ ਅਹਿਮ ਕਸਬਾ ਰਮਦਾਸ ਵਿਖੇ ਰੇਲਵੇ ਸਟੇਸ਼ਨ ਦਾ ਮੁੜ ਨਿਰਮਾਣ ਕੀਤਾ ਜਾਵੇ ਅਤੇ ਇਸ ਸਟੇਸ਼ਨ ਦਾ ਨਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਨਾਂ ’ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਜੀ ਦਾ ਜਨਮ ਅਸਥਾਨ ਹੋਣ ਕਾਰਨ ਇਸ ਇਤਿਹਾਸਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਾਬਾ ਬੁੱਢਾ ਜੀ ਦੀ ਯਾਦ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ, ਜਿਸ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂ ਇਥੇ ਆਉਂਦੇ ਹਨ।
![Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'](https://feeds.abplive.com/onecms/images/uploaded-images/2024/07/01/3f4468110fd84d33fe0ddff4c7dfdce71719773319149673_original.jpg?impolicy=abp_cdn&imwidth=470)
![Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'](https://feeds.abplive.com/onecms/images/uploaded-images/2024/06/30/10fdfe6ed328c470c88452ae64b678e71719760160335673_original.jpg?impolicy=abp_cdn&imwidth=100)
![Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂ](https://feeds.abplive.com/onecms/images/uploaded-images/2024/06/30/ec7299531ce56897f16af571279b5f251719759910794673_original.jpg?impolicy=abp_cdn&imwidth=100)
![ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ](https://feeds.abplive.com/onecms/images/uploaded-images/2024/06/30/a82c1a36e37071cd9a8c11963cb96a011719757069138370_original.jpg?impolicy=abp_cdn&imwidth=100)
![Big News | ਸਨਸਨੀਖ਼ੇਜ਼ ਮਾਮਲਾ - ਪੰਜਾਬੀ ਨੌਜਵਾਨਾਂ ਨੇ ਹਿਮਾਚਲੀ ਟੈਕਸੀ ਡਰਾਈਵਰ ਦਾ ਕੀਤਾ ਕਤਲ !!!](https://feeds.abplive.com/onecms/images/uploaded-images/2024/06/30/ff448460268d9f582dfdf4257f698efd1719756681680673_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)