Kuldeep Dhaliwal ਨੇ ਕੇਂਦਰੀ ਰਾਜ ਮੰਤਰੀ Darshana Jardosh ਨਾਲ ਮੁਲਾਕਾਤ

Continues below advertisement

Kuldeep Dhaliwal meet Darshana Jardosh: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਉਦਯੋਗ ਭਵਨ ਵਿਖੇ ਕੇਂਦਰੀ ਰੇਲ ਅਤੇ ਕੱਪੜਾ ਰਾਜ ਮੰਤਰੀ ਦਰਸ਼ਨ ਵਿਕਰਮ ਜਰਦੋਸ਼ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਹਲਕਾ ਅਜਨਾਲਾ ਦੇ ਰਾਮਦਾਸ ਰੇਲਵੇ ਸਟੇਸ਼ਨ 'ਤੇ ਪਲੇਟਫਾਰਮ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਬਾਬਾ ਬੁੱਢਾ ਸਾਹਿਬ ਦੀ ਯਾਦ ਵਿੱਚ ਨਵੇਂ ਪਲੇਟਫਾਰਮ ਦਾ ਨਾਂ ਰੱਖਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੀ ਸਰਹੱਦ 'ਤੇ ਧਾਰਮਿਕ ਤੌਰ ’ਤੇ ਅਹਿਮ ਕਸਬਾ ਰਮਦਾਸ ਵਿਖੇ ਰੇਲਵੇ ਸਟੇਸ਼ਨ ਦਾ ਮੁੜ ਨਿਰਮਾਣ ਕੀਤਾ ਜਾਵੇ ਅਤੇ ਇਸ ਸਟੇਸ਼ਨ ਦਾ ਨਾਂ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਨਾਂ ’ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਜੀ ਦਾ ਜਨਮ ਅਸਥਾਨ ਹੋਣ ਕਾਰਨ ਇਸ ਇਤਿਹਾਸਕ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਾਬਾ ਬੁੱਢਾ ਜੀ ਦੀ ਯਾਦ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ, ਜਿਸ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂ ਇਥੇ ਆਉਂਦੇ ਹਨ।

Continues below advertisement

JOIN US ON

Telegram