ਪੜਚੋਲ ਕਰੋ
California kidnapping ਮਾਮਲੇ 'ਤੇ ਬੋਲੇ ਪੰਜਾਬ CM Bhagwant Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਅਮਰੀਕਾ ਵਿੱਚ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਦੇ ਕਤਲ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਦੱਸ ਦਈਏ ਕਿ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਇਸ ਹਫ਼ਤੇ ਦੇ ਸ਼ੁਰੂ ਵਿੱਚ ਅਗਵਾ ਕੀਤੀ ਗਈ ਅੱਠ ਮਹੀਨਿਆਂ ਦੀ ਬੱਚੀ ਸਮੇਤ ਚਾਰ ਸਿੱਖ ਪਰਿਵਾਰ ਦੇ ਮੈਂਬਰ ਮ੍ਰਿਤਕ ਪਾਏ ਗਏ ਹਨ, ਅਧਿਕਾਰੀਆਂ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਮ੍ਰਿਤਕਾਂ ਦੀ ਪਛਾਣ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਆਰੋਹੀ ਢੇਰੀ ਅਤੇ ਬੱਚੇ ਦੇ ਚਾਚਾ 39 ਸਾਲਾ ਅਮਨਦੀਪ ਸਿੰਘ ਵਜੋਂ ਹੋਈ ਹੈ। ਸੀਐਮ ਮਾਨ ਦੇ ਨਾਲ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਚੀਮਾ ਨੇ ਵੀ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਹੋਰ ਵੇਖੋ






















