ਸੰਗਰੂਰ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖ਼ਤਮ, 23 ਜੂਨ ਨੂੰ ਵੋਟਾਂ

Continues below advertisement

ਸੰਗਰੂਰ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਸ਼ਾਮ 6 ਵਜੇ ਤੋਂ ਖ਼ਤਮ ਹੋ ਗਿਆ ਹੈ। ਚੋਣ ਕਮਿਸ਼ਨ ਨੇ ਇੱਥੇ ਪ੍ਰਚਾਰ ਕਰ ਰਹੇ ਆਗੂਆਂ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਸਨ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ।ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਖਾਲੀ ਹੋਈ ਹੈ। ਜ਼ਿਲ੍ਹੇ ਵਿੱਚ ਅੱਜ ਸ਼ਾਮ 6 ਵਜੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਜਨਤਕ ਮੀਟਿੰਗਾਂ ਅਤੇ ਇਕੱਠ ਕਰਨ 'ਤੇ ਪਾਬੰਦੀ ਰਹੇਗੀ। ਉਮੀਦਵਾਰ ਸੀਮਤ ਗਿਣਤੀ ਦੇ ਲੋਕਾਂ ਨਾਲ ਘਰ-ਘਰ ਪ੍ਰਚਾਰ ਕਰ ਸਕਦੇ ਹਨ। ਸੰਗਰੂਰ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਆਮ ਆਦਮੀ ਪਾਰਟੀ ਨੇ ਇੱਥੋਂ ਜ਼ਿਲ੍ਹਾ ਪ੍ਰਧਾਨ ਤੇ ਸਰਪੰਚ ਗੁਰਮੇਲ ਸਿੰਘ ਘਰਾਚਾ ਨੂੰ ਟਿਕਟ ਦਿੱਤੀ ਹੈ। ਕਾਂਗਰਸ ਵੱਲੋਂ ਦਲਵੀਰ ਗੋਲਡੀ, ਭਾਜਪਾ ਵੱਲੋਂ ਕੇਵਲ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਿਮਰਨਜੀਤ ਮਾਨ ਅਤੇ ਅਕਾਲੀ ਦਲ ਵੱਲੋਂ ਕਮਲਜੀਤ ਕੌਰ ਰਾਜੋਆਣਾ ਚੋਣ ਮੈਦਾਨ 'ਚ ਹਨ।

Continues below advertisement

JOIN US ON

Telegram