Canada | ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ ਕੈਨੇਡਾ ਸਰਕਾਰ ਨੇ ਬਦਲਿਆ ਫ਼ੈਸਲਾ | Abp Sanjha
ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦੇ ਵਿਚਕਾਰ ਕੈਨੇਡੀਅਨ ਸਰਕਾਰ (Canada Government) ਨੇ ਹਾਲ ਹੀ ਵਿੱਚ ਭਾਰਤ ਆਉਣ ਵਾਲੇ ਯਾਤਰੀਆਂ ਲਈ ਵਾਧੂ ਸੁਰੱਖਿਆ ਜਾਂਚਾਂ ਦਾ ਐਲਾਨ ਕੀਤਾ ਸੀ। ਕੁਝ ਦਿਨਾਂ ਬਾਅਦ ਕੈਨੇਡਾ ਨੇ ਹੁਣ ਆਪਣਾ ਹੁਕਮ ਵਾਪਸ ਲੈ ਲਿਆ ਹੈ। ਸੋਮਵਾਰ ਨੂੰ ਵਾਧੂ ਸੁਰੱਖਿਆ ਜਾਂਚਾਂ ਦਾ ਐਲਾਨ ਕਰਨ ਤੋਂ ਬਾਅਦ ਕੈਨੇਡੀਅਨ ਸਰਕਾਰ ਨੇ ਹੁਣ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਵਾਪਸ ਲੈ ਲਿਆ ਹੈ।
ਦੱਸ ਦਈਏ ਕਿ ਕੈਨੇਡਾ ਨੇ ਸੋਮਵਾਰ ਨੂੰ ਕਿਹਾ ਸੀ ਕਿ ਭਾਰਤ ਜਾਣ ਵਾਲੇ ਯਾਤਰੀਆਂ ਲਈ ਬਹੁਤ ਸਾਵਧਾਨੀ ਵਰਤੀ ਜਾ ਰਹੀ ਹੈ। ਏਅਰ ਕੈਨੇਡਾ ਨੇ ਭਾਰਤ ਜਾਣ ਵਾਲੇ ਯਾਤਰੀਆਂ ਲਈ ਨੋਟਿਸ ਵੀ ਜਾਰੀ ਕੀਤਾ ਸੀ। ਨੋਟਿਸ ਵਿੱਚ ਕਿਹਾ ਸੀ ਕਿ ਭਾਰਤ ਦੀ ਯਾਤਰਾ ਕਰਨ ਵਾਲੇ ਸਾਰੇ ਯਾਤਰੀਆਂ ਲਈ ਸਖ਼ਤ ਸੁਰੱਖਿਆ ਆਦੇਸ਼ਾਂ ਦੇ ਕਾਰਨ ਤੁਹਾਡੀ ਆਉਣ ਵਾਲੀ ਫਲਾਈਟ ਦਾ ਇੰਤਜ਼ਾਰ ਸਮਾਂ ਉਮੀਦ ਤੋਂ ਵੱਧ ਹੋਣ ਦੀ ਸੰਭਾਵਨਾ ਹੈ।






















