Canada | Punjab| ਟਰੂਡੋ ਸਰਕਾਰ ਦੀ ਪੰਜਾਬੀਆਂ ਨੂੰ ਸਖ਼ਤ ਚਿਤਾਵਨੀ 30 ਦਿਨਾਂ 'ਚ ਛੱਡਣਾ ਪਵੇਗਾ ਕੈਨੇਡਾ |Abp Sanjha
ਕੈਨੇਡਾ ਦੇ ਹਵਾਈ ਅੱਡਿਆਂ ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ। ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਖਾਸ ਚੈਕਿੰਗ ਤੇ ਜਾਂਚ-ਪੜਤਾਲ ਹੋਏਗੀ। ਕੈਨੇਡਾ ਸਰਕਾਰ ਨੇ ਭਾਰਤ ਨਾਲ ਵਧੇ ਤਣਾਅ ਤੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਇਸ ਸਖਤੀ ਕੀਤੀ ਹੈ। ਇਸ ਨਾਲ ਹਵਾਈ ਅੱਡਿਆਂ ਉਪਰ ਯਾਤਰੀਆਂ ਦੀ ਖੱਜਲ-ਖੁਆਰੀ ਵੀ ਵਧ ਸਕਦੀ ਹੈ।
ਦਰਅਸਲ ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ‘ਤੇ ਹੋਰ ਸਖ਼ਤ ਸੁਰੱਖਿਆ ਉਪਾਵਾਂ ਦਾ ਸਾਹਮਣਾ ਕਰਨਾ ਪਵੇਗਾ। ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਕਿਹਾ ਹੈ ਕਿ ਇਹ ਨਵੇਂ ਅਸਥਾਈ ਪ੍ਰੋਟੋਕੋਲ ਦਾ ਹਿੱਸਾ ਹੈ। ਫੈਡਰਲ ਸਰਕਾਰ ਵੱਲੋਂ ਨਵੇਂ ਸੁਰੱਖਿਆ ਨਿਯਮ ਲਿਆਂਦੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਦਿਆਂ ਭਾਰਤ ਜਾਣ ਵਾਲੇ ਮੁਸਾਫ਼ਰਾਂ ਦੀ ਬਾਰੀਕੀ ਨਾਲ ਪੁਣ-ਛਾਣ ਕੀਤੀ ਜਾਵੇਗੀ ਤੇ ਬਾਰਡਰ ਅਫ਼ਸਰ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਤਲਾਸ਼ੀ ਵੀ ਲੈਣਗੇ।





















