(Source: ECI/ABP News)
CM ਤੋਂ ਨਿਯੁਕਤੀ ਪੱਤਰ ਲੈ ਕੇ ਉਮੀਦਵਾਰਾਂ ਨੇ ਜਤਾਈ ਖੁਸ਼ੀ
CM ਤੋਂ ਨਿਯੁਕਤੀ ਪੱਤਰ ਲੈ ਕੇ ਉਮੀਦਵਾਰਾਂ ਨੇ ਜਤਾਈ ਖੁਸ਼ੀ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਇਹ ਅਕਾਲੀ ਦਲ ਵਾਲੇ ਹਮੇਸ਼ਾ ਉਨ੍ਹਾਂ 'ਤੇ ਉਂਗਲ ਉਠਾਉਂਦੇ ਰਹਿੰਦੇ ਹਨ ਪਰ ਜਦੋਂ ਉਹ ਬੋਲਦੇ ਹਨ ਤਾਂ ਕਹਿੰਦੇ ਹਨ ਕਿ ਭਗਵੰਤ ਮਾਨ ਬੋਲਦਾ ਹੈ। ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਂਦੇ ਰਹੇ। ਨੌਜਵਾਨਾਂ ਨੂੰ ਦੇਸ਼ ਛੱਡ ਕੇ ਨਾ ਜਾਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਯੋਗਤਾ ਅਨੁਸਾਰ ਰੁਜ਼ਗਾਰ ਮਿਲਦਾ ਹੈ ਤਾਂ ਬਾਹਰ ਜਾਣ ਦੀ ਕੀ ਲੋੜ ਹੈ। ਜੇਕਰ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਘੁੰਮਣ ਜਾਓ ਪਰ ਹੁਣ ਵਿਦੇਸ਼ਾਂ ਵਿੱਚ ਹਾਲਾਤ ਵਿਗੜ ਗਏ ਹਨ। ਉਥੇ ਦੰਗੇ ਹੋ ਰਹੇ ਹਨ। ਇੰਗਲੈਂਡ ਦੇ ਹਰ ਸ਼ਹਿਰ ਵਿੱਚ ਦੰਗੇ ਹੋ ਰਹੇ ਹਨ।

ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
