ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਬੀਜੇਪੀ ਤੋਂ ਵੀ ਕੰਮ ਕਰਵਾ ਲੈਂਦਾ ਸੀ-ਕੈਪਟਨ

Continues below advertisement

ਜਦੋਂ ਮੈਂ ਮੁੱਖ ਮੰਤਰੀ ਸੀ ਤਾਂ ਬੀਜੇਪੀ ਤੋਂ ਵੀ ਕੰਮ ਕਰਵਾ ਲੈਂਦਾ ਸੀ-ਕੈਪਟਨ

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਪਟਨ ਦੀ ਇਹ ਸਰਗਰਮੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪਹਿਲੀ ਵਾਰ ਨਜ਼ਰ ਆਈ। ਉਨ੍ਹਾਂ ਨਾਲ ਫ਼ਤਹਿਜੰਗ ਸਿੰਘ ਬਾਜਵਾ, ਬੀਬੀ ਜੈਇੰਦਰ ਕੌਰ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭੱਟੀ, ਇਕਬਾਲ ਸਿੰਘ ਚੰਨੀ, ਹਰਸਿਮਰਤ ਸਿੰਘ ਰਿਚੀ, ਅਮਰਿੰਦਰ ਢੀਂਡਸਾ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਸਨ। ਕੈਪਟਨ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੇ ਢੇਰਾਂ ਨੂੰ ਦੇਖਿਆ ਅਤੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਅਤੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ 44 ਹਜ਼ਾਰ ਕਰੋੜ ਰੁਪਏ ਝੋਨੇ ਦੀ ਖ਼ਰੀਦ ਲਈ ਜਾਰੀ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਸਹੀ ਢੰਗ ਨਾਲ ਅਦਾਇਗੀ ਨਹੀਂ ਕੀਤੀ ਨਹੀਂ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਦੇ ਕਈ ਅਹਿਮ ਮਸਲਿਆਂ ਨੂੰ ਹੱਲ ਕੀਤਾ ਹੈ, ਬਾਕੀ ਰਹਿੰਦੇ ਮਸਲੇ ਵੀ ਜਲਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਹੱਲ ਕੀਤੇ ਜਾਣਗੇ।

Continues below advertisement

JOIN US ON

Telegram