ਖੇਤੀ ਕਾਨੂੰਨ ਖ਼ਿਲਾਫ਼ ਸੁਪਰੀਮ ਕੋਰਟ ਦੀਆਂ ਬਰੂਹਾਂ 'ਤੇ ਪੰਜਾਬ ਸਰਕਾਰ
Continues below advertisement
ਲੋਕ ਸਭਾ ਤੇ ਰਾਜ ਸਭਾ ਦੇ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਹੁਣ ਤਿੰਨ ਖੇਤੀਬਾੜੀ ਬਿੱਲ ਕਾਨੂੰਨ ਬਣ ਗਏ ਹਨ ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖਟਕੜ ਕਲਾਂ ਵਿਖੇ ਖੇਤੀਬਾੜੀ ਕਾਨੂੰਨ ਵਿਰੁੱਧ ਰੋਸ ਧਰਨੇ ‘ਤੇ ਬੈਠੇ।ਕੈਪਟਨ ਨੇ ਰਾਸ਼ਟਰਪਤੀ ਵੱਲੋਂ ਖੇਤੀਬਾੜੀ ਬਿੱਲਾਂ ਦੀ ਮਨਜ਼ੂਰੀ ਨੂੰ ‘ਮੰਦਭਾਗਾ ਤੇ ਨਿਰਾਸ਼ਾਜਨਕ’ ਦੱਸਿਆ। ਉਨ੍ਹਾਂ ਕਿਹਾ, ‘ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਸੰਸਦ ਵਿੱਚ ਆਪਣੀਆਂ ਚਿੰਤਾਵਾਂ ਜ਼ਾਹਰ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ। ਰਾਸ਼ਟਰਪਤੀ ਦੀ ਮਨਜ਼ੂਰੀ ਉਨ੍ਹਾਂ ਕਿਸਾਨਾਂ ਲਈ ਇੱਕ ਝਟਕਾ ਹੈ ਜੋ ਸੜਕਾਂ 'ਤੇ ਕੇਂਦਰ ਦੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਖ਼ਤਰਨਾਕ ਕਾਨੂੰਨਾਂ ਨੂੰ ਮੌਜੂਦਾ ਹਾਲਾਤ ਵਿੱਚ ਲਾਗੂ ਕਰਨਾ ਪੰਜਾਬ ਦੇ ਖੇਤੀਬਾੜੀ ਸੈਕਟਰ ਨੂੰ ਬਰਬਾਦ ਕਰਨ ਦੇ ਬਰਾਬਰ ਹੈ।
Continues below advertisement
Tags :
Captain Support Farme Captain Bhagat Singh Village Captain Govt Supreme Court Kheti Bill Abp Sanjha Live ABP Sanjha News Khatkar Kalan Abp Sanjha Congress Protest Captain Amarinder Singh