(Source: ECI/ABP News/ABP Majha)
ਕੈਪਟਨ ਮੰਡੀਆਂ 'ਚ ਜਾ ਕੇ ਡਰਾਮੇ ਕਰ ਰਿਹਾ-ਹਰਪਾਲ ਚੀਮਾ
ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਸਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਰਹਿੰਦੇ ਹਨ, ਤਾਂ ਅੱਜ ਤਕ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਮੁੱਦੇ ਕਿਉਂ ਨਹੀਂ ਉਠਾਏ?
ਚੀਮਾ ਨੇ ਕਿਹਾ ਕਿ ਹੁਣ ਕੈਪਟਨ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਜਦ ਜਨਤਾ ਉਨ੍ਹਾਂ ਨੂੰ ਨਕਾਰ ਚੁੱਕੀ ਹੈ ਤਾਂ ਉਹ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਹਮਦਰਦੀ ਦਾ ਢੌਂਗ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਸਾਰੀ ਸਮੱਸਿਆ ਕੇਂਦਰ ਸਰਕਾਰ ਨੇ ਪੈਦਾ ਕੀਤੀ ਹੈ। ਕੇਂਦਰ ਸਰਕਾਰ ਨੇ ਸਮੇਂ ਸਿਰ ਗੁਦਾਮਾਂ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਗੱਲ ਸਮੇਂ ਸਿਰ ਨਹੀਂ ਸੁਣੀ ਗਈ, ਜਿਸ ਕਾਰਨ ਅੱਜ ਪੰਜਾਬ ਦੇ ਕਿਸਾਨ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।