ਅਫਵਾਹਾਂ ਫੈਲਾਉਣ ਵਾਲਿਆਂ ਨੂੰ ਕੈਪਟਨ ਦੀ ਚੇਤਾਵਨੀ
Continues below advertisement
ਸੂਬੇ ਵਿੱਚ ਕੋਵਿਡ ਦੇ ਸੰਕਟ 'ਤੇ ਵਿਚਾਰ ਕਰਨ ਲਈ ਕਾਂਗਰਸੀ ਵਿਧਾਇਕਾਂ ਨਾਲ ਚੌਥੇ ਦੌਰ ਦੀ ਵਰਚੂਅਲ ਮੀਟਿੰਗ ਵਿੱਚ ਮੱਖ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆਂ ਵਾਂਗ ਭਾਰਤ ਵੀ ਜੰਗ ਵਰਗੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਦਾ ਸਾਹਮਣਾ ਇਕਜੁਟਤਾ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੌਰਾਨ ਵੀ ਘਟੀਆ ਸਿਆਸਤ ਖੇਡਣ 'ਤੇ ਉਤਾਰੂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਸੂਬਿਆਂ ਇੱਥੋਂ ਤੱਕ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਵੀ ਨਹੀਂ ਹੈ, ਵਿੱਚ ਮਹਾਮਾਰੀ ਨਾਲ ਨਿਪਟਣ ਲਈ ਸਰਕਾਰਾਂ ਦੀ ਮਦਦ ਕਰ ਰਹੀ ਹੈ।
Continues below advertisement