Captain ਦੀ ਕਿਸਾਨਾਂ ਨੂੰ ਅਪੀਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਵਿਧਾਨ ਸਭਾ ਵਿੱਚ ਚਾਰ ਬਿੱਲ ਪੇਸ਼ ਕੀਤੇ ਹਨ। ਇਸ ਦੇ ਨਾਲ ਹੀ ਕੈਪਟਨ ਨੇ ਕਿਸਾਨਾਂ ਨੂੰ ਭਾਵੁਕ ਅਪੀਲ ਕੀਤੀ ਹੈ। ਕੈਪਟਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ,''ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਤੇ ਹੁਣ ਸਾਡੇ ਨਾਲ ਖੜ੍ਹਨ ਦੀ ਵਾਰੀ ਤੁਹਾਡੀ ਹੈ।'' ਉਨ੍ਹਾਂ ਕਿਹਾ ਕਿ ਸਮੁੱਚਾ ਸਦਨ ਉਨ੍ਹਾਂ ਨਾਲ ਹੈ ਪਰ ਸੂਬਾ ਔਖੇ ਸਮਿਆਂ ਵਿੱਚੋਂ ਗੁਜ਼ਰ ਰਿਹਾ ਹੈ ਤੇ ਬਿਜਲੀ ਉਤਪਾਦਨ ਸੰਕਟ ਵਿੱਚ ਘਿਰਿਆ ਹੋਇਆ ਹੈ, ਖਾਦ ਲਈ ਯੂਰੀਆ ਨਹੀਂ ਹੈ ਤੇ ਨਾ ਹੀ ਝੋਨੇ ਦੀ ਮੌਜੂਦਾ ਆਮਦ ਲਈ ਗੁਦਾਮਾਂ ਵਿੱਚ ਜਗ੍ਹਾ ਹੈ।

JOIN US ON

Telegram
Sponsored Links by Taboola