ਪੜਚੋਲ ਕਰੋ
ਬਿਜਲੀ ਲਈ ਪੈਸੇ ਨਹੀਂ ਪਰ ਪਿੰਡਾਂ ਦੇ ਵਿਕਾਸ ਲਈ ਵੱਡੇ-ਵੱਡੇ ਦਾਅਵੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਦਿਨ ਪਹਿਲਾਂ ਇੱਕ ਵੱਡਾ ਦਾਅਵਾ ਕੀਤਾ ਸੀ ਕਿ ਪੰਜਾਬ ਕੋਲ ਬਿਜਲੀ ਖਰੀਦਣ ਲਈ ਵੀ ਪੈਸੇ ਨਹੀਂ ਹਨ।ਪਰ ਦੂਜੇ ਪਾਸੇ ਕੈਪਟਨ ਸਰਕਾਰ ਹੁਣ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਕਰੀਬ 2775 ਕਰੋੜ ਖਰਚਣ ਦਾ ਦਾਅਵਾ ਕਰ ਰਹੇ ਹਨ।ਦਰਅਸਲ, ਪੰਜਾਬ ਸਰਕਾਰ ਨੇ ਕਾਂਗਰਸ ਦੇ ਕੌਮੀ ਲੀਡਰ ਰਾਹੁਲ ਗਾਂਧੀ ਦੀ ਅਗਵਾਈ 'ਚ ਸਮਾਰਟ ਵਿਲੇਜ ਕੈਂਪੇਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਹੈ।ਜਿਸ 'ਚ 13000 ਤੋਂ ਵੱਧ ਪਿੰਡਾ ਦੇ ਵਿਕਾਸ ਲਈ ਕੈਪਟਨ ਸਰਕਾਰ 2775 ਕਰੋੜ ਰੁਪਏ ਖਰਚ ਕਰਨ ਦਾ ਦਾਅਵਾ ਕਰ ਰਹੀ ਹੈ।
ਹੋਰ ਵੇਖੋ






















