ਹੁਣ ਕ.ਤ.ਲ ਕੇਸ 'ਚ ਫਸੇ ਵਾਰਿਸ ਪੰਜਾਬ ਦੇ ਮੁਖੀ Amritpal Singh
ਹੁਣ ਕ.ਤ.ਲ ਕੇਸ 'ਚ ਫਸੇ ਵਾਰਿਸ ਪੰਜਾਬ ਦੇ ਮੁਖੀ Amritpal Singh
MP Amritpal Singh ਦਾ ਕ.ਤ.ਲ ਕੇਸ 'ਚ ਆਇਆ ਨਾਂ...|Amritpal Singh | Gurpreet Singh |
ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਨਾਮਜ਼ਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਅਤੇ ਕਰਮਵੀਰ ਦੀ ਰੇਕੀ ਕਰਨ ਵਾਲੇ ਤਿੰਨ ਗ੍ਰਿਫਤਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ।
ਪੰਜਾਬ ਪੰਚਾਇਤੀ ਚੋਣਾਂ ਦੌਰਾਨ 9 ਅਕਤੂਬਰ ਨੂੰ ਫਰੀਦਕੋਟ 'ਚ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਖ਼ੁਲਾਸਾ ਕੀਤਾ ਸੀ ਕਿ ਇਸ ਮਾਮਲੇ 'ਚ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਮਿਲੇ ਹਨ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।