Breaking | ਕੇਜਰੀਵਾਲ ਨੂੰ 3 ਦਿਨ ਰਿੜਕੇਗੀ CBI

Breaking | ਕੇਜਰੀਵਾਲ ਨੂੰ 3 ਦਿਨ ਰਿੜਕੇਗੀ CBI
ਅਦਾਲਤ ਨੇ ਕੇਜਰੀਵਾਲ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ
ਕਥਿਤ ਦਿੱਲੀ ਸ਼ਰਾਬ ਘੁਟਾਲਾ ਮਾਮਲਾ
ਕਥਿਤ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਚ CBI ਵਲੋਂ CM ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਜੋ ਗਿਰਫ਼ਤਾਰ ਕੀਤਾ ਗਿਆ
ਤੇ ਅੱਜ ਦਿੱਲੀ ਦੀ ਰਾਊਸ ਐਵੇਨਿਊ ਕੋਰਟ ਚ ਪੇਸ਼ ਕੀਤਾ ਗਿਆ
ਜਿਥੇ ਅਦਾਲਤ ਨੇ ਕੇਜਰੀਵਾਲ ਨੂੰ 3 ਦਿਨਾਂ ਲਈ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਸੀਬੀਆਈ ਨੂੰ 29 ਜੂਨ ਨੂੰ
ਸ਼ਾਮ 7 ਵਜੇ ਤੋਂ ਪਹਿਲਾਂ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕਰਨਾ ਹੋਵੇਗਾ।
ਦੱਸ ਦਈਏ ਕਿ ਸੀਬੀਆਈ ਨੇ ਰਾਉਸ ਐਵੇਨਿਊ ਕੋਰਟ ਤੋਂ ਮੁੱਖ ਮੰਤਰੀ ਕੇਜਰੀਵਾਲ ਦਾ 5 ਦਿਨ ਦਾ ਰਿਮਾਂਡ ਮੰਗਿਆ ਸੀ
ਪਰ ਏਜੰਸੀ ਨੂੰ ਸਿਰਫ਼ 3 ਦਿਨ ਦਾ ਰਿਮਾਂਡ ਦਿੱਤਾ ਗਿਆ।
ਦੱਸ ਦਈਏ ਈਡੀ ਤੋਂ ਬਾਅਦ ਹੁਣ ਸੀਬੀਆਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ।
ਅਦਾਲਤ ਦੀ ਇਜਾਜ਼ਤ ਤੋਂ ਬਾਅਦ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਰਾਉਸ ਐਵੇਨਿਊ ਕੋਰਟ ਨੇ ਸੀਬੀਆਈ ਨੂੰ ਪੁੱਛਗਿੱਛ ਦੀ ਇਜਾਜ਼ਤ ਦੇ ਦਿੱਤੀ ਹੈ। 

JOIN US ON

Telegram
Sponsored Links by Taboola