ਹੁਣ ਅਗਨੀਪਥ ਨੂੰ ਲੈ ਕੇ ਕੇਂਦਰ VS ਪੰਜਾਬ! ਪੰਜਾਬ ਵਿਧਾਨ ਸਭਾ ‘ਚ ਗੂੰਜਿਆ Agneepath ਦਾ ਮੁੱਦਾ

Center VS Punjab: ਕੇਂਦਰ ਦੀ ਐਨਡੀਏ ਸਰਕਾਰ ਵੱਲੋਂ ਪ੍ਰਸਤਾਵਿਤ ‘ਅਗਨੀਪੱਥ’ ਸਕੀਮ ਦੀ ਮੁਖਾਲਫ਼ਤ ਕਰਨ ਲਈ ਸੂਬਾ ਸਰਕਾਰ  ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਮੰਗਲਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ (CM Bhagwant Mann) ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀ ਅਗਨੀਪੱਥ ਸਕੀਮ ਤਰਕਹੀਣ ਅਤੇ ਅਣਉਚਿਤ ਕਦਮ ਹੈ ਜੋ ਭਾਰਤੀ ਫੌਜ ਦੇ ਮੁਢਲੇ ਸਰੂਪ ਨੂੰ ਤਬਾਹ ਕਰ ਦੇਵੇਗਾ, ਜਦੋਂਕਿ ਬੀਜੇਪੀ ਮਾਨ ਸਰਕਾਰ ਦੇ ਇਸ ਫੈਸਲਾ ਦਾ ਵਿਰੋਧ ਕੀਤਾ ਹੈ।

JOIN US ON

Telegram
Sponsored Links by Taboola