Chabbewal | ਚੱਬੇਵਾਲ ਚੋਣ ਜਿੱਤਣ ਤੋਂ ਬਾਅਦ ਡਾ. ਇਸ਼ਾਂਕ ਦਾ ਵੱਡਾ ਬਿਆਨ| Aam Aadmi Party
ਪੰਜਾਬ ਦੀਆਂ ਚਾਰੋਂ ਵਿਧਾਨ ਸਭਾ ਸੀਟਾਂ ਦੇ ਨਤੀਜੇ ਆ ਗਏ ਹਨ। ਇਨ੍ਹਾਂ ਵਿੱਚੋਂ 'ਆਪ' ਨੇ 3 ਸੀਟਾਂ ਉੱਤ ਜਿੱਤ ਦਰਜ ਕੀਤੀ ਹੈ ਜਦੋਂ ਕਿ ਆਮ ਆਦਮੀ ਪਾਰਟੀ ਆਪਣੀ ਸਿਆਸੀ ਰਾਜਧਾਨੀ ਨੂੰ ਹਾਰ ਗਈ ਹੈ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਤੋਂ ਬਾਅਦ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜ਼ਿਮਨੀ ਚੋਣਾਂ 'ਚ ਸ਼ਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿੱਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ।






















