ਚੱਕਾ ਜਾਮ ਪੰਜਾਬ : ਇਹ 1947 ਤੋਂ ਬਾਅਦ ਸਭ ਤੋਂ ਵੱਡਾ ਅੰਦੋਲਨ - ਪੰਧੇਰ

ਅੱਜ ਪੰਜਾਬ (Punjab) ਸਣੇ ਦੇਸ਼ ਭਰ ਵਿੱਚ 12 ਵਜੇ ਤੋਂ ਚਾਰ ਵਜੇ ਤੱਕ ਚੱਕਾ ਜਾਮ ਰਹੇਗਾ। ਖੇਤੀ ਕਾਨੂੰਨਾਂ (Agriculture Laws) ਵਿਰੁੱਧ ਕਿਸਾਨ ਜਥੇਬੰਦੀਆਂ ਦਾ ਇਹ ਪਹਿਲਾ ਐਕਸ਼ਨ ਦੇਸ਼ ਭਰ ਵਿੱਚ ਹੋਣ ਜਾ ਰਿਹਾ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ ਵਜੇ ਤੱਕ ਚਾਰ ਘੰਟਿਆਂ ਲਈ ਸਖ਼ਤ ਨਾਕੇਬੰਦੀ ਹੋਏਗੀ। ਬੇਸ਼ੱਕ ਇਹ ਐਕਸ਼ਨ ਪੂਰੇ ਦੇਸ਼ ਵਿੱਚ ਹੈ ਪਰ ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਹਰਿਆਣਾ ਵਿੱਚ ਵੇਖਿਆ ਜਾ ਰਿਹਾ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਵੱਡੇ ਇਕੱਠ ਕਰਕੇ ਹਾਈਵੇਅ ਜਾਮ ਕੀਤੇ ਜਾਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਸਮੁੱਚੇ ਕਿਸਾਨ ਸੰਘਰਸ਼ ਦਾ ਨਿਸ਼ਾਨਾ ‘ਤਾਨਾਸ਼ਾਹ ਮੋਦੀ ਹਕੂਮਤ’ ਤੇ ਉਸ ਦੇ ਚਹੇਤੇ ਕਾਰਪੋਰੇਟਾਂ ਦੇ ਕਾਰੋਬਾਰ ਵੀ ਹਨ।

ਉਧਰਹਰਿਆਣਾ ਦੀਆਂ 34 ਕਿਸਾਨ ਜਥੇਬੰਦੀਆਂ ਨੇ ਵੀ ਐਲਾਨ ਕੀਤਾ ਹੈ ਹੈ ਕਿ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ’ਚ ਥਾਂ-ਥਾਂ ’ਤੇ ਸੜਕਾਂ ਰੋਕ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਹੋਏਗਾ। ਪੰਜਾਬ-ਹਰਿਆਣਾ ਸਰਹੱਦ ’ਤੇ ਜ਼ਿਲ੍ਹਾ ਸਿਰਸਾ ਦੇ ਮੁਸਹਾਬਾਦ ਤੇ ਨਰਵਾਣਾ ਜ਼ਿਲ੍ਹੇ ਦੇ ਦਾਤਾਸਿੰਘਵਾਲਾ ’ਚ ਦੋਵੇਂ ਸੂਬਿਆਂ ਦੇ ਕਿਸਾਨ ਇਕੱਠਿਆਂ ਜਾਮ ਲਾਉਣਗੇ।

JOIN US ON

Telegram
Sponsored Links by Taboola