Punjab Band : ਪੰਜਾਬ 'ਚ ਰੁਕੀ ਆਵਾਜਾਈ,ਕਿਸਾਨਾਂ ਨੇ ਸਾਂਭੇ ਮੋਰਚੇ

Continues below advertisement
ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਅਸਰ ਪੰਜਾਬ 'ਚ ਪੂਰੀ ਤਰ੍ਹਾਂ ਦੇਖਣ ਨੂੰ ਮਿਲਿਆ। ਇਸ ਤਹਿਤ ਕਿਸਾਨ ਜਥੇਬੰਦੀਆਂ ਨੇ ਪੂਰੇ ਪੰਜਾਬ 'ਚ ਵੱਖ-ਵੱਖ ਥਾਈਂ ਆਵਾਜਾਈ ਰੋਕ ਕਰਕੇ ਚੱਕਾ ਜਾਮ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ 'ਚ ਗੋਲਡਨ ਗੇਟ ਨਜ਼ਦੀਕ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।ਦੂਜੇ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਰੇਲਵੇ ਟਰੈਕ 'ਤੇ ਅੱਜ 43ਵੇਂ ਦਿਨ ਵਿੱਚ ਦਾਖਲ ਹੋ ਗਿਆ, ਜੋ ਲਗਾਤਾਰ ਹਰ ਰੋਜ਼ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਉਜਾਗਰ ਕਰਦਾ ਸਫਲਤਾ ਵੱਲ ਵਧ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ 10 ਜ਼ਿਲ੍ਹਿਆਂ ਵਿੱਚ 42 ਤੋਂ ਵੱਧ ਥਾਵਾਂ ਤੇ 12 ਤੋਂ 4 ਵਜੇ ਤੱਕ ਸੜਕੀ ਆਵਾਜਾਈ ਪੂਰੀ ਤਰ੍ਹਾਂ ਜਾਮ ਕੀਤੀ।
Continues below advertisement

JOIN US ON

Telegram