Chandigarh Farmers Protest: ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ, ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ Police Alert
Chandigarh Farmers Protest: ਟਰਾਲੀਆਂ ਭਰ ਕਿਸਾਨਾਂ ਨੇ ਚੰਡੀਗੜ੍ਹ ਵੱਲ ਪਾਏ ਚਾਲੇ, ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਪੁਲਿਸ ਅਲਰਟ
#chandigarh #Farmerprotest #punja #Abplive
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ ਹਨ। ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵੱਲ ਵਧ ਰਹੇ ਹਨ। ਕਿਸਾਨ ਅੱਜ ਤੋਂ ਚੰਡੀਗੜ੍ਹ ਵਿੱਚ 3 ਦਿਨਾਂ ਤੱਕ ਧਰਨਾ ਲਾਉਣਗੇ। ਕਿਸਾਨ ਕੇਂਦਰ ਸਰਕਾਰ 'ਤੇ ਵਾਅਦੇ ਤੋਂ ਮੁਕਰਨ ਦਾ ਦੋਸ਼ ਲਾਉਂਦੇ ਹੋਏ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ 28 ਨਵੰਬਰ ਤੱਕ ਜਾਰੀ ਰਹੇਗਾ।
ਉਥੇ ਹੀ ਕਿਸਾਨਾਂ ਦੀ ਆਮਦ ਨੂੰ ਵੇਖਦੇ ਹੋਏ ਚੰਡੀਗੜ੍ਹ ਪੁਲਿਸ ਨੇ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਹੈ
ਪੁਲਿਸ ਨੇ ਮੁਹਾਲੀ ਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਸ਼ਹਿਰ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।ਹਾਲਾਂਕਿ ਕਿਸਾਨਾਂ ਨੇ ਵੀ ਚੰਡੀਗੜ੍ਹ ਨੂੰ ਘੇਰਨ ਦਾ ਹੀ ਐਲਾਨ ਕੀਤਾ ਹੈ।
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲਿਸ ਦੇ ਜਵਾਨ ਪਹਿਲੀ ਪਰਤ ਵਿੱਚ ਤਾਇਨਾਤ ਹਨ। ਚੰਡੀਗੜ੍ਹ ਪੁਲਿਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿੱਚ ਤਾਇਨਾਤ ਹਨ। ਉਨ੍ਹਾਂ ਦੇ ਨਾਲ ਵਜਰਾ ਵਾਹਨ ਤੇ ਜਲ ਤੋਪਾਂ ਵੀ ਤਾਇਨਾਤ ਹਨ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਗਿਆ ਹੈ। ਯੋਜਨਾ ਮੁਤਾਬਕ ਮੁਹਾਲੀ ਤੋਂ ਆਉਣ ਵਾਲੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਸਰਹੱਦੀ ਪਿੰਡ ਫੈਦਾ ਵਿਖੇ ਰੋਕਿਆ ਜਾਵੇਗਾ। ਪੁਲਿਸ ਵੱਲੋਂ ਇੱਥੇ ਬੈਰੀਕੇਡਿੰਗ ਗਈ ਹੈ। ਚੰਡੀਗੜ੍ਹ ਪੁਲਿਸ ਨੇ ਇਸ ਲਈ ਮੁਹਾਲੀ ਪੁਲਿਸ ਨਾਲ ਵੀ ਕਈ ਦੌਰ ਦੀ ਗੱਲਬਾਤ ਕੀਤੀ ਹੈ। ਇਸ ਸਰਹੱਦ ਤੋਂ ਆਮ ਲੋਕਾਂ ਲਈ ਰਸਤਾ ਵੀ ਮੋੜ ਦਿੱਤਾ ਗਿਆ ਹੈ।