Chandigarh ਦੇ ਸੈਕਟਰ 46 'ਚ ਦੇਰ ਰਾਤ Megnath ਨੂੰ ਲਾਈ ਅੱਗ
Chandigarh sector 46 Megnath: ਚੰਡੀਗੜ੍ਹ ਦੇ ਸੈਕਟਰ 46 'ਚ ਦੇਰ ਰਾਤ ਸ਼ਰਾਰਤੀ ਅਨਸਰਾਂ ਨੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਰਾਵਣ ਅਤੇ ਕੁਬਕਰਨ ਦੇ ਪੁਤਲੇ ਸੁਰੱਖਿਅਤ।ਇਹ ਕਾਰਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਖੋਜ ਜਾਰੀ ਹੈ। ਚੰਡੀਗੜ੍ਹ ਦੇ ਸੈਕਟਰ 46 ਵਿੱਚ ਸਭ ਤੋਂ ਉੱਚਾ 92 ਫੁੱਟ ਪੁਤਲਾ ਬਣਾਇਆ ਗਿਆ ਹੈ। ਦੁਸਹਿਰੇ ਤੋਂ ਪਹਿਲਾਂ ਹੀ ਸ਼ਰਾਰਤੀ ਅਨਸਰਾਂ ਨੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਪੁਤਲੇ ਨੂੰ ਅੱਗ ਬੁਝਾਈ। ਮਾਮਲਾ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 46 ਸਥਿਤ ਦੁਸਹਿਰਾ ਗਰਾਊਂਡ ਵਿੱਚ ਰਾਵਣ ਦਾ 90 ਫੁੱਟ ਦਾ ਪੁਤਲਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਵੀ ਬਣਾਏ ਗਏ ਹਨ। ਪਰ ਮੰਗਲਵਾਰ ਰਾਤ ਕਰੀਬ 2 ਵਜੇ ਕੁਝ ਨੌਜਵਾਨ ਫਾਰਚੂਨਰ ਕਾਰ 'ਚ ਆਏ ਅਤੇ ਮੇਘਨਾਥ ਦੇ ਪੁਤਲੇ ਨੂੰ ਅੱਗ ਲਗਾ ਕੇ ਮੌਕੇ ਤੋਂ ਫਰਾਰ ਹੋ ਗਏ। ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ।