Chandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!
ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ।
ਪੰਜਾਬ ਸਰਕਾਰ ਨੇ ਕੀਤਾ ਸੀ ਵਿਰੋਧ
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ। ਵਿੱਤ ਮੰਤਰੀ ਨੇ ਕਿਹਾ ਸੀ-ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ 'ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗ਼ਲਤ ਹੈ।






















