Chandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp Sanjha

Continues below advertisement

Chandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp Sanjha

ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਲਈ ਥਾਂ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਭਾਜਪਾ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਵਿਰੋਧ 'ਚ ਆ ਗਈਆਂ ਹਨ। ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਅੱਜ (15 ਨਵੰਬਰ) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨਾਲ ਮੁਲਾਕਾਤ ਕਰਨ ਦਾ ਫੈਸਲਾ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਰਾਜਪਾਲ ਨੂੰ ਮਿਲ ਕੇ ਇਹ ਮੁੱਦਾ ਚੁੱਕਣਗੇ। ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਮੋਲ ਗਨਣ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਇਸ ਮੁੱਦੇ ’ਤੇ ਸੰਘਰਸ਼ ਕੀਤਾ ਜਾਵੇਗਾ। ਨਾਲ ਹੀ ਜੇਕਰ ਅਦਾਲਤ ਵਿੱਚ ਜਾਣਾ ਵੀ ਪਵੇ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ। ਪੰਜਾਬ ਦੇ ਹੱਕਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।

Continues below advertisement

JOIN US ON

Telegram