MLA Pathanmajra ਦੇ ਇਸ ਕਦਮ ਕਰਕੇ Prem Singh Chandumajra ਦਾ ਚੜਿਆ ਪਾਰਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਆਪਣੀ ਪਤਨੀ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪਾਰਟੀ ਵਿੱਚੋਂ ਤੁਰੰਤ ਬਾਹਰ ਕੱਢਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਉਸ ਦੀ ਪਤਨੀ ਵੱਲੋਂ ਜ਼ੀਰਕਪੁਰ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਚੰਦੂਮਾਜਰਾ ਨੇ ਕਿਹਾ ਕਿ ਪਠਾਨਮਾਜਰਾ ਦੀ ਪਤਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਤੀ ਨੇ ਉਸ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰ ਲਿਆ ਸੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਸੀ। ਚੰਦੂਮਾਜਰਾ ਨੇ ਦਾਅਵਾ ਕੀਤਾ, ''ਪਠਾਨਮਾਜਰਾ ਦੀ ਪਤਨੀ ਨੇ ਵਿਧਾਇਕ 'ਤੇ ਬਦਸਲੂਕੀ ਤੋਂ ਇਲਾਵਾ ਕੁੱਟਮਾਰ ਕਰਨ ਦੇ ਵੀ ਦੋਸ਼ ਲਾਏ ਹਨ।

JOIN US ON

Telegram
Sponsored Links by Taboola