ਕਾਂਗਰਸੀ ਸਾਂਸਦ ਚੰਨੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਕਾਂਗਰਸੀ ਸਾਂਸਦ ਚੰਨੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanijit Singh Channi) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ।

ਭਾਜਪਾ ਨੇਤਾ ਅਤੇ ਵਕੀਲ ਗੌਰਵ ਲੂਥਰਾ ਨੇ ਚੰਨੀ ਵਿਰੁੱਧ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਨਾਮਜ਼ਦਗੀ ਦੌਰਾਨ ਬਹੁਤ ਸਾਰੀ ਜਾਣਕਾਰੀ ਛੁਪਾਈ ਅਤੇ ਚੋਣ ਕਮਿਸ਼ਨ ਨੂੰ ਚੋਣ ਖਰਚੇ ਦੇ ਸਹੀ ਵੇਰਵੇ ਨਹੀਂ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਥਿਤ ਤੌਰ 'ਤੇ ਰੈਲੀਆਂ ਦੀ ਇਜਾਜ਼ਤ ਨਾਲ ਸਬੰਧਤ ਜਾਣਕਾਰੀ ਵੀ ਨਹੀਂ ਦਿੱਤੀ

JOIN US ON

Telegram
Sponsored Links by Taboola