Ram Leela in Ferozepur: ਰਾਮ ਲੀਲਾ ਦੇ ਚੱਲਦੇ ਦੋ ਧਿਰਾਂ ਵਿਚਾਲੇ ਝੜਪ

Clash in Ram Leela: ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਦੇ ਕ੍ਰਿਸ਼ਨਾ ਚੌਕ ਵਿਖੇ ਰਾਮ ਲੀਲਾ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ ਹੈ। ਦੋਵਾਂ ਧੜਿਆਂ ਦੇ ਲੋਕਾਂ ਨੇ ਇੱਕ ਦੂਜੇ ’ਤੇ ਕੁਰਸੀਆਂ ਨਾਲ ਹਮਲਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਖੰਨਾ 'ਚ ਦੋ ਥਾਵਾਂ ਉਪਰ ਦੁਸਹਿਰਾ ਮਨਾਉਣ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ। ਪ੍ਰਸ਼ਾਸਨ ਨੇ ਦੁਸਹਿਰੇ ਤੋਂ ਇੱਕ ਦਿਨ ਪਹਿਲਾਂ ਵੱਖਰੀ ਕਮੇਟੀ ਦੇ ਦੁਸਹਿਰਾ ਮਨਾਉਣ ਉਪਰ ਮੁਕੰਮਲ ਪਾਬੰਦੀ ਲਾ ਦਿੱਤੀ ਹੈ। ਇੱਥੋਂ ਤੱਕ ਕਿ ਕਮੇਟੀ ਨੂੰ ਦੁਸਹਿਰਾ ਮਨਾਉਣ ਵਾਲੀ ਥਾਂ ਉਪਰ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲੇ ਲਾਉਣ ਤੋਂ ਰੋਕ ਦਿੱਤਾ ਗਿਆ। ਦੱਸ ਦਈਏ ਕਿ ਕਮੇਟੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਸੀ। ਕਲਾਕਾਰ ਵੀ ਸੱਦੇ ਹੋਏ ਹਨ। ਹੁਣ ਮਨਜੂਰੀ ਨਾ ਮਿਲਣ ਕਰਕੇ ਉਨ੍ਹਾਂ ਵੱਲੋਂ ਦੁਸਹਿਰਾ ਮਨਾਉਣ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਹੋ ਰਹੀ। ਕਾਂਗਰਸ ਪੱਖੀ ਇਸ ਕਮੇਟੀ ਦੇ ਮੈਂਬਰਾਂ ਨੇ ਧੱਕੇਸ਼ਾਹੀ ਦੇ ਦੋਸ਼ ਲਾਏ। ਉੱਥੇ ਹੀ ਦੂਜੇ ਪਾਸੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਦੋਵੇਂ ਕਮੇਟੀਆਂ ਨੂੰ ਇੱਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇੱਥੇ ਈਗੋ ਦੀ ਲੜਾਈ ਚੱਲ ਰਹੀ ਹੈ। 

JOIN US ON

Telegram
Sponsored Links by Taboola