CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

Continues below advertisement

CM Bhagwant Maan Diwali | ਦੀਵਾਲੀ 'ਤੇ ਪੰਜਾਬ ਸਰਕਾਰ ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ | Abp Sanjha

ਸੀਐਮ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਦੀਵਾਲੀ ਦੇ ਮੌਕੇ ਉੱਤੇ ਕਰਮਚਾਰੀਆਂ ਨੂੰ ਮੇਰੇ ਵੱਲੋਂ ਇੱਕ ਛੋਟਾ ਤੋਹਫਾ। 1 ਨਵੰਬਰ, 2024 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ 4 ਪ੍ਰਤੀਸ਼ਤ (38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ) ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਕਿ ਮੁਲਾਜ਼ਮ ਰਾਜ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Continues below advertisement

JOIN US ON

Telegram