CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ

Continues below advertisement

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾ

Report: Bharat Bhushan (Patiala)

ਪਟਿਆਲਾ ਦੇ ਵਿੱਚ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ ਬਾਰੇ ਬੋਲਦਿਆਂ ਕਿਹਾ ਕਿ ਕਲ ਸ਼ਾਮ ਮੋਹਾਲੀ ਏਅਰਪੋਰਟ ਤੇ ਇੱਕ ਅਜਿਹੀ ਘਟਨਾ ਵਾਪਰੀ ਜਿਸ ਨੇ ਇੱਕ ਵਾਰ ਫਿਰ ਤੋਂ ਪੰਜਾਬੀਆਂ ਨੂੰ ਸ਼ਰਮਸ਼ਾਰ ਕਰਿਆ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਦੇ ਨਸ਼ੇ ਦੇ ਵਿੱਚ ਏਅਰਪੋਰਟ ਦੇ ਉੱਪਰ ਡਿੱਗ ਗਏ। ਜਿਸ ਤੋਂ ਬਾਅਦ ਉਹਨਾਂ ਨੂੰ ਪਹਿਲਾਂ ਘਰ ਲਿਆਂਦਾ ਗਿਆ ਤੇ ਬਾਅਦ ਦੇ ਵਿੱਚ ਚਾਰਟਡ ਪਲੇਨ ਦੇ ਦੁਆਰਾ ਦਿੱਲੀ ਦੇ ਅਪੋਲੋ ਹਸਪਤਾਲ ਲਜਾਇਆ ਗਿਆ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ । ਬੇਸ਼ੱਕ ਮੁੱਖ ਮੰਤਰੀ ਦਫਤਰ ਦੇ ਵਲੋ ਇਸ ਖਬਰ ਨੂੰ ਨਕਾਰ ਦਿੱਤਾ ਗਿਆ ਹੈ । ਪਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਕੋਲ ਪੁਖਤਾ ਸਬੂਤ ਹਨ।  

Continues below advertisement

JOIN US ON

Telegram