'CM ਭਗਵੰਤ ਮਾਨ ਜੀ ਇੰਝ ਨਾ ਕਰੋ', ਕੇਂਦਰੀ ਮੰਤਰੀ ਸ਼ਿਵਰਾਜ ਨੇ ਕਿਉਂ ਕਿਹਾ ਅਜਿਹਾ
ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਢਹਿ ਗਏ 36,703 ਘਰਾਂ ਲਈ 1,60, 000 ਰੁਪਏ ਪ੍ਰਤੀ ਘਰ ਮੁਆਵਜ਼ਾ ਦਿੱਤਾ ਜਾਵੇਗਾ। ਇਹ ਰਾਸ਼ੀ 587 ਕਰੋੜ 24 ਲੱਖ 80 ਹਜ਼ਾਰ ਬਣਦੀ ਹੈ। ਇਹ ਐਲਾਨ ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਈਸੀਏਆਰ-ਆਈਆਈਐੱਮਆਰ ਲਾਢੋਵਾਲ ਦੀ 37.56 ਕਰੋੜ ਦੀ ਲਾਗਤ ਨਾਲ ਬਣੀ ਨਵੀਂ ਪ੍ਰਸ਼ਾਸਕੀ-ਕਮ-ਪ੍ਰਯੋਗਸ਼ਾਲਾ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ।ਉਨ੍ਹਾਂ ਮੌਕੇ ’ਤੇ ਹੀ ਹੜ੍ਹ ਪ੍ਰਭਾਵਿਤ ਘਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਇੱਕ ਚਿੱਠੀ ਕੇਂਦਰੀ ਰਾਜ ਮੰਤਰੀ ਰੇਲਵੇ ਤੇ ਫੂਡ ਪ੍ਰੋਸੈਸਿੰਗ ਰਵਨੀਤ ਸਿੰਘ ਬਿੱਟੂ ਦੀ ਹਾਜ਼ਰੀ ਵਿੱਚ ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਸੌਂਪੀ। ਉਨ੍ਹਾਂ ਕਿਹਾ ਕਿ ਬੀਤੀ ਰਾਤ ਉਨ੍ਹਾਂ ਨੂੰ ਹੜ੍ਹਾਂ ਨਾਲ ਘਰਾਂ ਦੇ ਹੋਏ ਨੁਕਸਾਨ ਦੀ ਸੂਚੀ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਸੀ ਜਿਸ ਅਨੁਸਾਰ ਹੀ ਉਹ ਮੁਆਵਜ਼ਾ ਦੇਣ ਸਬੰਧੀ ਕੇਵਲ ਐਲਾਨ ਹੀ ਨਹੀਂ ਸਗੋਂ ਮਨਜ਼ੂਰ ਹੋਈ ਮੁਆਵਜ਼ਾ ਰਾਸ਼ੀ ਦੀ ਚਿੁੱਠੀ ਨਾਲ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਿੰਨ੍ਹਾਂ ਕਿਸਾਨਾਂ ਦੀ ਜ਼ਮੀਨ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ, ਉਨ੍ਹਾਂ ਕਿਸਾਨਾਂ ਨੂੰ 74 ਕਰੋੜ ਦਾ ਬੀਜ ਮੁਫਤ ਦਿੱਤਾ ਜਾਵੇਗਾ।