CM Bhagwant Mann ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

Continues below advertisement

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਏਗੀ। ਕਿਸਾਨ ਤੇ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਇਸ ਮਾਮਲੇ ਉੱਪਰ ਕਸੂਤੀ ਘਿਰੀ ਹੋਈ ਸੀ।

ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਤਾਵਰਨ ਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਦਾ ਹਵਾਲਾ ਦੇ ਕੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲਿਆ ਹੈ। ਇਹ ਮਾਮਲਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ-ਤਲਬੀ ਕੀਤੀ ਸੀ।

 

Continues below advertisement

JOIN US ON

Telegram