ਜਥੇਦਾਰਾਂ ਨੂੰ ਹਟਾਏ ਜਾਣ 'ਤੇ CM Bhagwant Mann ਦਾ ਵੱਡਾ ਬਿਆਨ

ਜਥੇਦਾਰਾਂ ਨੂੰ ਹਟਾਏ ਜਾਣ 'ਤੇ CM Bhagwant Mann ਦਾ ਵੱਡਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ‘ਬਦਲਾਖੋਰੀ’ ਦੀ ਕਾਰਵਾਈ ਜਾਪਦੀ ਹੈ। ਮਾਨ ਦੀ ਇਹ ਪ੍ਰਤੀਕਿਰਿਆ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਇੱਕ ਦਿਨ ਬਾਅਦ ਆਈ ਹੈ।

ਜ਼ਿਕਰਯੋਗ ਹੈ ਕਿ ਐੱਸਜੀਪੀਸੀ ਨੇ ਸਿੱਖ ਵਿਦਵਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਹੈ। ਜਦੋਂ ਤੱਕ ਕੋਈ ਨਿਯੁਕਤੀ ਨਹੀਂ ਹੋ ਜਾਂਦੀ, ਉਹ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਇਸ ਕਦਮ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਮਾਨ ਨੇ ਕਿਹਾ, ‘‘ਦੇਖੋ, ਇਹ ਇੱਕ ਧਾਰਮਿਕ ਮਾਮਲਾ ਹੈ। ਜੋ ਹੋਣਾ ਚਾਹੀਦਾ ਸੀ ਉਹ ਇਹ ਸੀ ਕਿ ਰਾਜਨੀਤੀ ਧਰਮ ਤੋਂ ਸਿੱਖੇ। ਪਰ ਜੋ ਹੋ ਰਿਹਾ ਹੈ ਉਹ ਇਹ ਹੈ ਕਿ ਰਾਜਨੀਤੀ ਧਰਮ ਨੂੰ ਸਿਖਾ ਰਹੀ ਹੈ।’’

 

ਸਿੰਗਾਪੁਰ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ ਦੇ ਇੱਕ ਜਥੇ ਨੂੰ ਰਵਾਨਾ ਕਰਨ ਲਈ ਇੱਕ ਸਮਾਗਮ ਦੇ ਮੌਕੇ ‘ਤੇ ਬੋਲਦਿਆਂ ਮਾਨ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਹੋਣੀਆਂ ਚਾਹੀਦੀਆਂ ਹਨ। ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਹਵਾਲਾ ਦਿੰਦੇ ਹੋਏ ਮਾਨ ਨੇ ਕਿਹਾ, ‘‘ਤੁਸੀਂ ਆਪਣੀਆਂ ਸਾਰੀਆਂ ਗਲਤੀਆਂ ਸਵੀਕਾਰ ਕਰ ਲਈਆਂ ਅਤੇ ‘ਤਨਖਾਹ’ (ਧਾਰਮਿਕ ਸਜ਼ਾ) ’ਤੇ ਵੀ ਰਹੇ। ਹੁਣ ਤੁਸੀਂ ਕਹਿੰਦੇ ਹੋ ਕਿ ਅਸੀਂ ਜਥੇਦਾਰਾਂ ਨੂੰ ਹਟਾ ਦੇਵਾਂਗੇ। ਇਹ ਬਦਲਾਖੋਰੀ ਦਾ ਕੰਮ ਜਾਪਦਾ ਹੈ।’’

JOIN US ON

Telegram
Sponsored Links by Taboola