PM Modi ਨੂੰ CM Bhagwant Mann ਦਾ ਝਟਕਾ, ਕਿਸਾਨਾਂ ਦੇ ਰੋਸ਼ ਕਾਰਨ ਲਿਆ ਵੱਡਾ ਫੈਸਲਾ
PM Modi ਨੂੰ CM Bhagwant Mann ਦਾ ਝਟਕਾ, ਕਿਸਾਨਾਂ ਦੇ ਰੋਸ਼ ਕਾਰਨ ਲਿਆ ਵੱਡਾ ਫੈਸਲਾ
ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵਿਰੋਧ ਮਗਰੋਂ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਜਵਾਬ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਇਸ ਸਬੰਧੀ ਅਧਿਕਾਰੀਆਂ ਨੂੰ ਆਦੇਸ਼ ਦੇ ਦਿੱਤੇ ਸਨ। ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਸਬੰਧੀ 10 ਜਨਵਰੀ ਤੱਕ ਸੁਝਾਅ ਭੇਜਣ ਦੇ ਹੁਕਮ ਦਿੱਤੇ ਸਨ।ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਖਰੜਾ 2021 ਵਿੱਚ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਵਾਦਪੂਰਨ ਉਪਬੰਧਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ। ਰਾਜ ਦੇ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ, ਇਹ ਵੀ ਕਿਹਾ ਗਿਆ ਹੈ ਕਿ ਖੇਤੀਬਾੜੀ ਭਾਰਤੀ ਸੰਵਿਧਾਨ ਦੀ 7ਵੀਂ ਅਨੁਸੂਚੀ-2 ਦੀ ਧਾਰਾ 246 ਦੀ ਐਂਟਰੀ 28 ਅਧੀਨ ਇੱਕ ਰਾਜ ਦਾ ਵਿਸ਼ਾ ਹੈ। ਅਜਿਹੀ ਨੀਤੀ ਲਿਆਉਣ ਦੀ ਬਜਾਏ ਕੇਂਦਰ ਨੂੰ ਇਹ ਫੈਸਲਾ ਪੰਜਾਬ ਸਰਕਾਰ 'ਤੇ ਛੱਡ ਦੇਣਾ ਚਾਹੀਦਾ ਹੈ।